CK Time TV North America

Welcome to Chardikla Time TV North America, your premier channel for connecting with the vibrant Punjabi culture and Sikh heritage across the continent. Stay informed with the latest news and updates from the Punjabi and Sikh communities across North America. Enjoy a variety of programs showcasing traditional music, dance, festivals, and ceremonies.
Inspirational Stories: Hear from community leaders, entrepreneurs, and everyday heroes who are making a difference and inspiring other. Deepen your spiritual connection with our religious programming, including live Gurbani, Kirtan, and discourses.
Educational Segments: Learn about our history, values, and contributions through educational series and documentaries. Chardikla Time TV North America is dedicated to providing a platform to celebrate our shared heritage. Subscribe now and become a part of our growing family. Join us on this journey of cultural celebration and community connection. Stay tuned, stay connected, and stay Chardikla.


CK Time TV North America

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 637

ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥


ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ॥੧॥ ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ। ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ ॥ ਰਹਾਉ ॥ ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ, (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ ॥੩॥ ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ ॥੪॥ ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ ॥੫॥ ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੬॥ ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ ॥੭॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਆਖੋ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ ॥੮॥੧॥

12 hours ago | [YT] | 812

CK Time TV North America

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 796

ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਰਹਾਉ ॥ ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ ॥੨॥ ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ ॥੩॥ (ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ ॥੪॥੧॥

बिलावलु महला ३ घरु १
ੴ सतिगुर प्रसादि ॥
ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ॥ तू दइआलु दइआपति दाता किआ एहि जंत विचारे ॥ मुकत बंध सभि तुझ ते होए ऐसा आखि वखाणे ॥ गुरमुखि होवै सो मुकतु कहीऐ मनमुख बंध विचारे ॥२॥ सो जनु मुकतु जिसु एक लिव लागी सदा रहै हरि नाले ॥ तिन की गहण गति कही न जाई सचै आपि सवारे ॥ भरमि भुलाणे सि मनमुख कहीअहि ना उरवारि न पारे ॥३॥ जिस नो नदरि करे सोई जनु पाए गुर का सबदु सम्हाले ॥ हरि जन माइआ माहि निसतारे ॥ नानक भागु होवै जिसु मसतकि कालहि मारि बिदारे ॥४॥१॥

अर्थ: हे भाई! अगर इस शरीर के द्वारा इस जनम में पति-प्रभु का मिलाप हासिल नहीं किया, तो यह शरीर धिक्कार-योग्य है, (नाक-कान-आँखों आदि सारे) परिवार समेत धिक्कार-योग्य है। (मनुष्य का सब कुछ) खाना धिक्कार-योग्य है, सोना (सुख-आराम) धिक्कार-योग्य है, शरीर पर कपड़ा पहनना धिक्कार-योग्य है। (हे भाई! यह मनुष्य का शरीर प्रभु के देश में पहुँचने के लिए सीढ़ी है) अगर यह सीढ़ी (हाथ से) निकल जाए तो दोबारा हाथ में नहीं आती। मनुष्य अपना बहुत ही कीमती जीवन गवा लेता है ॥१॥ हे भाई! माया का मोह, जिसने (जीवों को) परमात्मा के चरण (मन में बसाने) भुला दिए हैं, (परमात्मा के चरणों में) तवज्जो जोड़ने नहीं देता। हे प्रभू्! तू खुद ही जगत को आत्मिक जीवन देने वाला है। जो बँदे तेरे सेवक बनते हैं, उनके तूने (मोह से पैदा होने वाले सारे) दुख दूर कर दिए हैं ॥१॥ रहाउ॥ हे प्रभु! तू (खुद ही) दया का घर है, दया का मालिक है, तू स्वयं ही (अपने चरणों की प्रीत) देने वाला है (तेरे पैदा किए हुए) इन जीवों के वश में कुछ नहीं। तेरे ही हुक्म में ही कई जीव माया के मोह से आजाद हो जाते हैं, कई जीव मोह में बँधे रहते हैं; कोई विरला गुरमुख ही ये बात कह के समझाता है। जो मनुष्य गुरु के सन्मुख रहता है वह माया के मोह से आजाद कहा जाता है, पर अपने मन के पीछे चलने वाले बिचारे मोह में बँधे रहते हैं ॥२॥ जिस मनुष्य की तवज्जो एक प्रभु में जुड़ी रहती है वह मनुष्य मोह से आजाद हो जाता है, वह सदा प्रभु-चरणों में जुड़ा रहता है। ऐसे लोगों की गहरी आत्मिक अवस्था को बयान नहीं किया जा सकता। सदा स्थिर रहने वाले प्रभु ने खुद ही उनका जीवन सुंदर बना दिया होता है। पर, जो लोग माया की भटकना में पड़ कर जीवन-राह से टूटे रहते हैं, वे लोग मनमुख कहे जाते हैं (वे माया के मोह के समुंदर में डूबे रहते हैं) वे ना इस पार के लायक ना ही उस पार लांघने के काबिल ॥३॥ (पर, जीव के भी क्या वश?) जिस मनुष्य पर प्रभु मेहर की निगाह करता है वही मनुष्य (गुरु का शब्द) प्राप्त करता है, वह मनुष्य गुरु के शब्द को अपने हृदय में संभाल के रखता है। (इसी तरह) प्रभु अपने सेवकों को माया में (रख के भी, मोह के समुंदर से) पार लंघा लेता है। हे नानक! जिस मनुष्य के माथे के भाग्य जाग उठते हैं, वह (अपने अंदर से) आत्मिक मौत को मार के खत्म कर देता है ॥४॥१॥

Dhrig Dharig Khaeyan Dhrig Dhrig Soyeya Dharig Dhrig Kaparh Ange Chadaeya ||

Bilaaval, Third Mehl, First House: One Universal Creator God. By The Grace Of The True Guru: Cursed, cursed is the food; cursed, cursed is the sleep; cursed, cursed are the clothes worn on the body. Cursed is the body, along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. ||1|| The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. ||1||Pause|| You are Merciful, O Great Giver of Mercy; what are these poor beings? All are liberated or placed into bondage by You; this is all one can say. One who becomes Gurmukh is said to be liberated, while the poor self-willed Manmukhs are in bondage. ||2|| He alone is liberated who lovingly focuses his attention on the One Lord, always dwelling with the Lord. His depth and condition cannot be described. The True Lord Himself embellishes him. Those who wander around, deluded by doubt, are called Manmukhs; they are neither on this side, nor on the other side. ||3|| That humble being, who is blessed by the Lord’s Glance of Grace obtains Him, and contemplates the Word of the Guru’s Shabad. In the midst of Maya, the Lord’s servant is emancipated. O Nanak! One who has such destiny inscribed upon his forehead, conquers and destroys death. ||4||1||

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II

1 day ago | [YT] | 1,143

CK Time TV North America

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 806

ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ॥੧॥ ਰਹਾਉ ॥ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ॥੧॥ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ॥੨॥ ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ॥੩॥ ਹੇ ਨਾਨਕ ਜੀ! (ਬੇ-ਸ਼ੱਕ) ਆਖੋ – ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ॥੪॥੧੩॥੧੮॥

बिलावलु महला ५ ॥
स्रब निधान पूरन गुरदेव ॥१॥ रहाउ ॥ हरि हरि नामु जपत नर जीवे ॥ मरि खुआरु साकत नर थीवे ॥१॥ राम नामु होआ रखवारा ॥ झख मारउ साकतु वेचारा ॥२॥ निंदा करि करि पचहि घनेरे ॥ मिरतक फास गलै सिरि पैरे ॥३॥ कहु नानक जपहि जन नाम ॥ ता के निकटि न आवै जाम ॥४॥१३॥१८॥

अर्थ: हे भाई! पूरे गुरू की श़रण पड़ने से सभी ख़ज़ानों का मालिक प्रभू मिल जाता है ॥१॥ रहाउ ॥ (गुरू की श़रण पड़ कर) परमात्मा का नाम जपने से मनुष्य आत्मिक जीवन ढूंढ लेते हैं। परन्तु परमात्मा से टूटे हुए मनुष्य आत्मिक मौत सह कर दुखी होते हैं ॥१॥ (जो मनुष्य गुरू की श़रण पड़ कर परमात्मा का नाम जपता है) हरि-नाम (प्रत्येक जगह उसका) रक्षक बनता है। परमात्मा से टूटा हुआ मनुष्य विचारा (उस की निंदा आदि के लिए) बकवास करता है (उसका कुछ नहीं कर सकता) ॥२॥ अनेकों मनुष्य (हरि-नाम सिमरन वाले मनुष्य की) निंदा कर कर के (बल्कि) खिझते (ही) हैं। (आत्मिक) मौत की फांसी उनके गले में उनके पैरों में पड़ी रहती है, आत्मिक मौत उनके सिर पर सवार रहती है ॥३॥ हे नानक जी! (निस्संदेह) कहो – जो मनुष्य परमात्मा का नाम जपते हैं, यम भी उनके नज़दीक नहीं आ सकता ॥४॥१३॥१८॥

Bilaaval Mahalaa 5 ||
Sarb Nidhhaan Pooran Gurdev ||1|| Rahaau || Har Har Naam Japat Nar Jeeve || Mar Khuaar Saakat Nar Thheeve ||1|| Raam Naam Hoaa Rakhvaaraa || Jhakh Maarau Saakat Vechaaraa ||2|| Nindaa Kar Kar Pacheh Ghanere || Mirtak Faas Galai Sir Paire ||3|| Kahu Naanak Japeh Jan Naam || Taa Ke Nikatt N Aavai Jaam ||4||13||18||

Meaning: All treasures come from the Perfect Divine Guru. ||1|| Pause || Chanting the Name of the Lord, Har, Har, the man lives. The faithless cynic dies in shame and misery. ||1|| The Name of the Lord has become my Protector. The wretched, faithless cynic makes only useless efforts. ||2|| Spreading slander, many have been ruined. Their necks, heads and feet are tied by death’s noose. ||3|| Says Nanak Ji, the humble devotees chant the Naam, the Name of the Lord. The Messenger of Death does not even approach them. ||4||13||18||

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II

2 days ago | [YT] | 1,209

CK Time TV North America

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 703

ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

जैतसरी महला ९ ॥
हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥

र्थ: हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है ॥१॥ रहाउ ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है ॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका ॥२॥ (परमातमा की सरन से बिना ओर) कोई गुण नहीं कोई जप तप नहीं (जो मुत्य के सहम से बचा ले, फिर) अब कौनसा काम किया जाए ? नानक जी! (कहो-) हे प्रभू! (ओर साधनों से) हार कर मैं तेरी सरन आ गया हूँ, तूँ मुझे मुत्य के डर से निरभयता का दान दें ॥३॥२॥

Jaitsaree Mahalaa 9 ||
Har Joo Raakh Lehu Pat Meree || Jam Ko Traas Bhaeo Our Antar Saran Gahee Kirpaa Nidhh Teree ||1|| Rahaau || Mahaa Patit Mugadhh Lobhee Fun Karat Paap Ab Haaraa || Bhai Marbe Ko Bisrat Naahin Teh Chintaa Tan Jaaraa ||1|| Kie Oupaav Mukat Ke Kaaran Deh Dis Kau Outh Dhhaaeaa || Ghatt Hee Bheetar Basai Niranjan Taa Ko Maram N Paaeaa ||2|| Naahin Gun Naahin Kashh Jap Tap Koun Karam Ab Keejai || Naanak Haar Pareo Sarnaagat Abhai Daan Prabh Deejai ||3||2||

Meaning:
Meaning: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2|| I have no merit, and I know nothing about meditation or austerities; what should I do now? Nanak Ji, I am exhausted; I seek the shelter of Your Sanctuary; O God, please bless me with the gift of fearlessness. ||3||2||

3 days ago | [YT] | 1,187

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

जैतसरी महला ४ घरु १ चउपदे
ੴसतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

अर्थ: राग जैतसरी, घर १ में गुरु रामदास जी की चार-बन्दों वाली बाणी।
अकाल पुरख एक है और सतिगुरु की कृपा द्वारा मिलता है।
(हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥

4 days ago | [YT] | 1,133

CK Time TV North America

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੨ ਫੱਗਣ (ਸੰਮਤ ੫੫੭ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 02nd Phagun (Samvat 557 Nanakshahi) 13-February-2026
​🌺🌹📖 "ਅੰਗ (ANG) - ੬੧੬ (616)"🌹🌺

ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧। ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ। ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨। ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩। ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ।੪।

ਅਰਥ: ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ॥੩॥ ਹੇ ਨਾਨਕ ਜੀ! (ਆਖੋ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥

सोरठि महला ५ ॥
माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥

अर्थ: मनुष्य माया के मोह के (आतमिक) अंधकार में मस्त रह के सब दातें देने वाले प्रभू के साथ जीव गहरी साँझ नहीं बनाता। जिस परमात्मा ने शरीर जिंद बना के जीव को पैदा किया हुआ है, (उस को भुला कर) अपनी ताकत को ही बड़ी समझता है ॥१॥ हे मूर्ख मन! मालिक प्रभू (तेरी सभी करतूतों को हर समय) देख रहा है। तूँ जो कुछ करता हैं, (मालिक-प्रभू) वही वही जान लेता है, (उससे तेरी) कोई भी करतूत छुपी नहीं रह सकती ॥ रहाउ ॥ हे भाई! मनुष्य जिव्हा के स्वादों में, लोभ के नशे में मस्त रहता है (जिस करके इस के अंदर) अनेकों विकार पैदा हो जाते हैं। मनुष्य हऊमै की जंजीरों के भार नीचे दब जाता है, बहुत जूनों में भटकता फिरता है, और, दु:ख सहारता रहता है ॥२॥ (माया के मोह के अंधकार में फँसा मनुष्य) दरवाजे बंद करके अनेकों परदों के पीछे पराई स्त्री के साथ कुकर्म करता है। (पर, हे भाई!) जब (धर्म राज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतें ऊपर पर्दा नहीं डाल सकेगा ॥३॥ हे नानक जी! (कहो-) दीनों पर दया करने वाले! हे सर्व-व्यापक! हे दु:खों के नाश करने वाले! तेरे बिना ओर कोई सहारा नहीं है। हे प्रभू! मैं तेरी शरण आया हूँ। संसार-समुंद्र में (डूबते को मुझे बाजू पकड़ के) निकाल ले ॥४॥१५॥२६॥

Sorath Mahalaa 5 ||
Maaeaa Moh Magan Andhheaarai Devanhaar N Jaanai || Jeeu Pindd Saaj Jin Racheaa Bal Apuno Kar Maanai ||1|| Man Moorre Dekh Raheo Prabh Suaamee || Jo Kishh Kareh Soee Soee Jaanai Rahai N Kashhooai Shhaanee || Rahaau || Jehvaa Suaad Lobh Mad Maato Oupaje Anik Bikaaraa || Bahut Jon Bharmat Dukh Paaeaa Houmai Bandhhan Ke Bhaaraa ||2|| De_ey Kivaarr Anik Parrde Meh Par Daaraa Sang Faakai || Chitar Gupat Jab Lekhaa Maageh Tab Kaun Parrdaa Teraa Ddhaakai ||3|| Deen Daeaal Pooran Dukh Bhanjan Tum Bin Ott N Kaaee || Kaaddh Lehu Sansaar Saagar Meh Naanak Prabh Sarnaaee ||4||15||26||

Meaning: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2|| Behind closed doors, hidden by many screens, the man takes his pleasure with another man's wife. When Chitr and Gupt, the celestial accountants of the conscious and subconscious, call for your account, who will screen you then ? ||3|| O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. ||4||15||26||

5 days ago | [YT] | 1,122

CK Time TV North America

Sangrand Mukhwak👏🏿👏🏿👏🏿👏🏿👏🏿👏🏿👏🏿👏🏿👏🏿👏🏿👏🏿

6 days ago | [YT] | 352

CK Time TV North America

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੧ ਫੱਗਣ (ਸੰਮਤ ੫੫੭ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 01st Phagun (Samvat 557 Nanakshahi) 12-February-2026
​🌺🌹📖 "ਅੰਗ (ANG) - ੫੯੧ (591)"🌹🌺

ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਵਿਆਖਿਆ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ ਜੀ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ ਜੀ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ। ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ)। ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ॥੧੪॥

सलोकु मः ३ ॥
सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥ पउड़ी ॥ जिस कै घरि दीबानु हरि होवै तिस की मुठी विचि जगतु सभु आइआ ॥ तिस कउ तलकी किसै दी नाही हरि दीबानि सभि आणि पैरी पाइआ ॥ माणसा किअहु दीबाणहु कोई नसि भजि निकलै हरि दीबाणहु कोई किथै जाइआ ॥ सो ऐसा हरि दीबानु वसिआ भगता कै हिरदै तिनि रहदे खुहदे आणि सभि भगता अगै खलवाइआ ॥ हरि नावै की वडिआई करमि परापति होवै गुरमुखि विरलै किनै धिआइआ ॥१४॥

अर्थ: जिस मनुष्य को सतिगुरू पर भरोसा नहीं बना और सतिगुरू के श़ब्द में जिस का प्यार नहीं लगा, उस को कभी सुख नहीं, चाहे (गुरू पास) सौ बारी आए जाए। हे नानक जी! अगर गुरू के सनमुख हो कर सच्चे से प्रेम पाएं तो प्रभू सहजे ही मिल जाता है ॥१॥ हे मेरे मन! ऐसा सतिगुरू ख़ोज कर ढूंढ़, जिस की सेवा करने से तेरा सारी उम्र का दुःख दूर हो जाए, कभी ज़रा भर की भी चिंता ना हो और (उस सतिगुरू के) श़ब्द से तेरा अहंकार जल जाए, तेरे अंदर से कूड़ की दीवार दूर हो जाए और मन में सच्चा हरी आ वसे, और हे मन! (उस सतिगुरू के बताए हुए) संजम में सच्ची कार कर के तेरे अंदर शांति और सुख हो जाए। हे नानक जी! जब हरी अपने रज़ा में मेहर करता है तो (ऐसा) सतिगुरू पूरी बख़्श़श से ही मिलता है ॥२॥ जिस मनुष्य के हृदय में (सब का) हाकिम प्रभू वसता हो, सारा संसार उस के वस में आ जाता है। उस को किसी चीज़ की कमी नहीं होती, (बल्कि) परमात्मा हाकिम ने सभी को लिया कर उस के चरणी पाया (होता) है। मनुष्य की कचहरी में से तो मनुष्य दौड़ कर भी कहीं जा सकता है, परन्तु परमात्मा की हकूमत में से दौड़ कर कोई कहाँ जा सकता है ? ऐसा हाकिम हरी भगतों के हृदय में वसा हुआ है, उसने बाकी सभी जीवों को लिया कर भगत जनों के आगे खड़े कर दिया है (भावार्थ, चरणी लिया पाया है)। प्रभू की ख़ास मेहर के साथ ही प्रभू के नाम की वड़ियाई (करने का गुण) प्राप्त होता है; सतिगुरू के सनमुख हो कर कोई विरला ही (नाम) सिमरता है ॥१४॥

Salok Ma 3 ||
Satgur Kee Parteet Na Aaeeaa Shabad Na Laago Bhaau || Os No Sukh Na Upjai Bhaavai Sau Gerraa Aavau Jaau || Naanak Gurmukh Sehaj Milai Sache Siu Liv Laau ||1|| Ma 3 || A Man Aisaa Satgur Khoj Lahu Jit Seveai Janam Maran Dukh Jaae || Sehsaa Mool Na Hovaee Haumai Shabad Jalaae || Koorrai Kee Paal Vichahu Niklai Sach Vasai Man Aae || Antar Saant Man Sukh Hoe Sach Sanjam Kaar Kamaae || Naanak Poorai Karam Satgur Milai Har Jeeu Kirpaa Kare Rajaae ||2|| Paurree || Jis Kai Ghar Deebaan Har Hovai Tis Kee Muthee Vich Jagat Sabh Aaeaa || Tis Kau Talkee Kisai Dee Naahee Har Deebaan Sabh Aan Pairee Paaeaa || Maansaa Keahu Deebaanahu Koee Nas Bhaj Niklai Har Deebaanahu Koee Kithhai Jaaeaa || So Aisaa Har Deebaan Vaseaa Bhagtaa Kai Hirdai Tin Rehde Khuhde Aan Sabh Bhagtaa Agai Khalvaaeaa || Har Naavai Kee Vaddeaaee Karam Paraapat Hovai Gurmukh Virlai Kinai Dhheaaeaa ||14||

Meaning: One who has no faith in the True Guru, and who does not love the Word of the Shabad, Shall find no peace, even though he may come and go hundreds of times. O Nanak Ji, the Gurmukh meets the True Lord with natural ease; he is in love with the Lord. ||1|| Third Mahalaa: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak Ji, by perfect good karma, you shall meet the True Guru, and then the Dear Lord, by His Sweet Will, shall bless you with His Mercy. ||2|| Paurree: The whole world comes under the control of one whose home is filled with the Lord, the King. He is subject to no one else's rule, and the Lord, the King, causes everyone to fall at his feet. One may run away from the courts of other men, but where can one go to escape the Lord's Kingdom ? The Lord is such a King, who abides in the hearts of His devotees; He brings the others, and makes them stand before His devotees. The glorious greatness of the Lord's Name is obtained only by His Grace; how few are the Gurmukhs who meditate on Him. ||14||

6 days ago | [YT] | 829

CK Time TV North America

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 685

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ॥੧॥ ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥ ਰਹਾਉ ॥ ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥ (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੩॥ ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ॥੪॥ (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ॥੫॥ ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ॥੬॥ (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ॥੭॥ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ॥੮॥੧॥

धनासरी महला १ घरु २ असटपदीआ
ੴ सतिगुर प्रसादि ॥
गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है) ॥१॥ गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है ॥१॥ रहाउ ॥ गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए ॥२॥ (जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) – यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है ॥३॥ जे कोई विरला प्रभू चरणों में जुड़ा हुआ सख्श शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं ॥४॥ (गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है। गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं ॥५॥ जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा) ॥६॥ (पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)। अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं ॥७॥ सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है। नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है ॥८॥१॥

1 week ago | [YT] | 1,148

CK Time TV North America

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 626

ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥

सोरठि महला ५ ॥
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

अर्थ: पूरे गुरू ने (हरि-नाम की दवाई दे कर जिस मनुष्य के अंदर से) ताप दूर कर दिया, (उस के अंदर आतमिक आनंद के, मानों) एक-रस वाजे वजने लग गए। प्रभू ने सभी सुख आनंद बख़्श दिए। उस ने कृपा कर के आप ही यह सुख बख़्श दिए ॥१॥ हे भाई! (जिस ने भी परमात्मा का नाम सिमरिया) गुरू ने आप (उस की प्रत्येक) तकलीफ़ दूर कर दी। सारे सिक्ख संत परमात्मा का नाम सिमर सिमर कर आनंद-भरपूर हुए रहते हैं ॥ रहाउ ॥ हे प्रभू! (तेरे दर से तेरे संत जन) जो कुछ माँगते हैं, वह हासिल कर लेते हैं। तूँ अपने संतों को (आप सब कुछ) देता हैं। (हे भाई! बालक) हरि गोबिंद को (भी) प्रभू ने (आप) बचाया है (किसी देवी आदि ने नहीं) दास नानक जी! (कहो-) मैं तो सदा-थिर रहने वाले प्रभू का नाम ही उचारता हूँ ॥२॥६॥७०॥

Sorath Mahalaa 5 ||
Taap Gavaaeaa Gur Poore || Vaaje Anhad Toore || Sarab Kaleaan Prabh Keene || Kar Kirpaa Aap Deene ||1|| Badan Satgur Aap Gavaaee || Sikh Sant Sabh Sarse Hoe Har Har Naam Dheaaee || Rahaau || Jo Mangeh So Leveh || Prabh Apaneaa Santaa Deveh || Har Govid Prabh Raakheaa || Jan Naanak Saach Subhaakheaa ||2||6||70||

Meaning: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Daas Nanak Ji speaks the Truth. ||2||6||70||

1 week ago | [YT] | 1,141